
When will the Killers of Sikhs be Punished?
ਹਰ ਸਾਲ ਜਦੋਂ ਵੀ ਨਵੰਬਰ ਦਾ ਮਹੀਨਾ ਆਉਂਦਾ ਹੈ ਤਾਂ ਸਿੱਖਾਂ ਦੇ ਦਿਮਾਗ ਵਿਚ ਨਵੰਬਰ ੮੪ ਦਾ ਸਿੱਖ ਕਤਲੇਆਮ ਘੁੰਮ ਜਾਂਦਾ ਹੈ। ਬੜੇ ਕਹਿਰ ਦੇ ਦਿਨ ਸਨ, ਜਦੋਂ ਦਿੱਲੀ ਅਤੇ ਭਾਰਤ ਦੇ ਹੋਰ ਵੱਡੇ-ਵੱਡੇ ਸ਼ਹਿਰਾਂ ਦੀਆਂ ਗਲੀਆਂ-ਮੁਹੱਲਿਆਂ ਵਿੱਚੋਂ ਮਨੁੱਖੀ ਚੀਕਾਂ ਕੰਨਾਂ ਨੂੰ ਪਾੜ ਰਹੀਆਂ ਸਨ, ਘਰਾਂ ਨੂੰ ਲੱਗੀ ਅੱਗ ਦੀਆਂ ਲਾਟਾਂ ਅਸਮਾਨਨੂੰ ਛੋਹ ਰਹੀਆਂ ਸਨ। ਨਾਅਰੇ ਗੂੰਜ ਰਹੇ ਸਨ : "ਖੂਨ ਕਾ ਬਦਲਾ ਖੂਨ ਸੇ ਲੇਂਗੇ।" "ਸਰਦਾਰੋਂ ਕੋ ਜਲਾ ਦੋ, ਲੂਟ ਲੋ, ਸਰਦਾਰੋਂ ਕੋ ਮਾਰ ਦੋ।" "ਹਿੰਦੂ ਭਾਈ, ਮੁਸਲਿਮ ਭਾਈ, ਸਰਦਾਰੋਂ ਕੀ ਕਰੋ ਸਫ਼ਾਈ। "ਦੇ ਨਾਅਰਿਆਂ ਦੀ ਆਵਾਜ਼ ਨੇ ਕੰਨ ਪਾਟਣ ਨੂੰ ਕੀਤੇ ਹੋਏ ਸਨ। ਇਹ ਸਾਰਾਖੂਨੀ ਸਾਕਾ ੩੧ ਅਕਤੂਬਰ ੧੯੮੪ ਨੂੰ ਉਸ ਸਮੇਂ ਵਾਪਰਿਆ ਜਦੋਂ ਦੋ ਸਿੱਖ ਨੌਜਵਾਨਾਂ ਸ. ਬੇਅੰਤ ਸਿੰਘ ਅਤੇ ਸ. ਸਤਵੰਤ ਸਿੰਘ ਨੇ ਜੂਨ ੧੯੮੪ ਵਿਚ ਸ੍ਰੀ ਅਕਾਲ ਤਖ਼ਤ 'ਤੇ ਕੀਤੇ ਗਏ ਹਮਲੇ ਦਾ ਬਦਲਾ ਲੈਣ ਲਈ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀਨੂੰ ਸਵੇਰੇ ੯:੧੮ ਮਿੰਟ 'ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਸ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਿੱਲੀ ਵਿਖੇ ਲਿਜਾਇਆ ਗਿਆ ਸੀ। ਚਾਰੇ ਪਾਸੇ ਹਾਹਾਕਾਰ ਮੱਚ ਗਈ ਸੀ। ਇੰਦਰਾ ਗਾਂਧੀ ਦਾ ਪੁੱਤਰ ਰਾਜੀਵ ਗਾਂਧੀ ਉਸ ਸਮੇਂ ਬੰਗਾਲ ਗਿਆ ਹੋਇਆ ਸੀ। ਪਤਾ ਲੱਗਣ 'ਤੇ ਉਹ ੪:੦੦ ਵਜੇ ਸ਼ਾਮ ਨੂੰ ਦਿੱਲੀ ਪਹੁੰਚ ਗਿਆ ਸੀ। ਉਸ ਸਮੇਂ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ੫:੦੦ ਵਜੇ ਸ਼ਾਮ ਤਕ ਆਪਣਾ ਦੌਰਾ ਵਿੱਚੇ ਛੱਡ ਕੇ ਦਿੱਲੀ ਪਹੁੰਚ ਗਏ ਸਨ ਅਤੇ ਉਨ੍ਹਾਂ ਨੇ ਆਉਂਦੇਸਾਰ ਹੀ ਸਭ ਤੋਂ ਪਹਿਲਾਂ ੬:੫੫ ਮਿੰਟ ’ਤੇ ਰਾਜੀਵ ਗਾਂਧੀ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਘੋਸ਼ਿਤ ਕਰ ਦਿੱਤਾ।
ਉਸ ਸਮੇਂ ਦੇਸ਼-ਵਿਦੇਸ਼ ਦੇ ਮੀਡੀਏ ਦੀਆਂ ਨਜ਼ਰਾਂ ਉਨ੍ਹਾਂ ਦੋ ਸਿੱਖਾਂ 'ਤੇ ਲੱਗੀਆਂ ਹੋਈਆਂ ਸਨ, ਜਿਨ੍ਹਾਂ ਇੰਦਰਾ ਗਾਂਧੀ ਦਾ ਕਤਲ ਕੀਤਾ ਸੀ ਜਦੋਂ ਕਿ ਦੂਸਰੇ ਪਾਸੇ ਪੰਜਾਬ ਤੋਂ ਬਾਹਰ ਰਹਿੰਦੇ ਸਿੱਖਾਂ ਲਈ ਇਹ ਖ਼ਬਰ ਮੌਤ ਦਾ ਭਿਆਨਕ ਜੰਜਾਲ਼ ਬਣੀ ਹੋਈ ਸੀ। ਸਾਰੇ ਦੇਸ਼ ਵਿਚ ਕਾਂਗਰਸ ਆਈ ਦੇ ਕਥਿਤ ਵਰਕਰ ਅਤੇ ਵਲੰਟੀਅਰ ਸਿੱਖਾਂ ਦੇ ਦੁਸ਼ਮਣ ਬਣ ਗਏ ਸਨ।
੩੧ ਅਕਤੂਬਰ ੧੯੮੪ ਨੂੰ ਸਿੱਖਾਂ ਦੀ ਮਾਰ-ਕੁਟਾਈ ਦੀਆਂ ਘਟਨਾਵਾਂ ਸਭ ਤੋਂ ਪਹਿਲਾਂ ਕਲਕੱਤੇ ਵਿਚ ਸ਼ੁਰੂ ਹੋਈਆਂ। ੧ ਨਵੰਬਰ ਦੇ 'ਸਟੇਟਸਮੈਨ' ਅਖ਼ਬਾਰ ਦੇਅਨੁਸਾਰ ਇਕ ਸਿੱਖ ਨੂੰ ਸਵੇਰੇ ੧੧:੦੦ ਵਜੇ ਰਾਈਟਰ ਬਿਲਡਿੰਗ ਦੇ ਨੇੜੇ ਕੁੱਟਿਆ ਗਿਆ। ਇਕ ਹੋਰ ਸਿੱਖ ਜੋ ਟੀ-ਬੋਰਡ ਦੇ ਦਫ਼ਤਰ ਅੱਗੇ ਖੜ੍ਹਾ ਸੀ, ਉਸ 'ਤੇ ੧:੩੦ ਮਿੰਟ ’ਤੇ ਹਮਲਾ ਕੀਤਾ ਗਿਆ। ਨੈਸ਼ਨਲ ਪ੍ਰੈਸ ਨੇ ਰਿਪੋਰਟ ਕੀਤੀ ਕਿ ਕਾਂਗਰਸ ਆਈ ਦੇ ਵਰਕਰ ਅਤੇ ਵਲੰਟੀਅਰ ਦੁਪਹਿਰ ਤੋਂ ਬਾਅਦ ਕਲਕੱਤੇ ਦੇ ਵੱਖ-ਵੱਖ ਇਲਾਕਿਆਂ ਵਿਚ ਭਗਦੜ ਮਚਾਉਣ ਲੱਗ ਪਏ ਹਨ, ਜਿਸ 'ਤੇ ਸਥਿਤੀ ਨਾਲ ਨਿਪਟਣ ਲਈ ਫੌਜਨੂੰ ਬੁਲਾ ਲਿਆ ਗਿਆ ਅਤੇ ੨:੩੦ ਦੇ ਲੱਗਭਗ ਫੌਜ ਨੇ ਸ਼ਹਿਰ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈ ਲਿਆ।
ਮਦਰਾਸ ਵਿਚ ਵੀ ਸਿੱਖਾਂ ਦੀਆਂ ਦੁਕਾਨਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ ਗਈਆਂ ਅਤੇ ਦੁਕਾਨਦਾਰਾਂ ਤੋਂ ਜਬਰਦਸਤੀ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ।ਪੰਜਾਬ ਐਸੋਸੀਏਸ਼ਨ ਵੱਲੋਂ ਚਲਾਏ ਜਾਂਦੇ ਸਕੂਲ ਦੀਆਂ ਦੋ ਬੱਸਾਂ ਨੂੰ ਅੱਗ ਲਗਾ ਕੇ ਸਾੜਦਿੱਤਾ ਗਿਆ। ਉੱਤਰ ਪ੍ਰਦੇਸ਼ ਵਿਚ ਵੀ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੱਖੀਂ ਦੇਖਣ ਵਾਲਿਆਂ ਅਨੁਸਾਰ ਵਿਸ਼ੇਸ਼ ਤੌਰ 'ਤੇ ਕਾਨ੍ਹਪੁਰ ਵਿਚ ਕਾਂਗਰਸ ਹਮਾਇਤੀਆਂ ਦਾ ਭਾਰੀ ਇਕੱਠ ਗਲੀਆਂ ਵਿਚ ਇਕੱਠਾ ਹੋ ਗਿਆ ਸੀ। ਦੁਕਾਨਾਂ ਬੰਦ ਹੋ ਗਈਆਂ ਸਨ ਅਤੇ ਚਾਰੇ ਪਾਸੇ ਭਗਦੜ ਮੱਚ ਗਈ ਸੀ। ਮੱਧ ਪ੍ਰਦੇਸ਼ ਦੇ ਜਬਲਪੁਰ ਅਤੇ ਇੰਦੌਰ ਦੇ ਸਿੱਖਾਂਦੀਆਂ ਦੁਕਾਨਾਂ ਅਤੇ ਪੈਟਰੋਲ ਪੰਪਾਂ ਨੂੰ ਅੱਗ ਲਗਾ ਦਿੱਤੀ ਗਈ ਸੀ ਅਤੇ ਭਾਰੀ ਮਾਤਰਾ ਵਿਚ ਕਾਂਗਰਸ-ਹਮਾਇਤੀਆਂ ਨੇ ਸਿੱਖਾਂ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਫੌਜਨੂੰ ਸੂਚਿਤ ਕਰਨਾ ਪਿਆ। ਉੜੀਸਾ ਵਿਚ ਕਾਂਗਰਸ ਆਈ ਦੇ ਵਰਕਰਾਂ ਨੇ ਭੁਵਨੇਸ਼ਵਰਦੇ ਸਿੱਖਾਂ 'ਤੇ ਹਮਲਾ ਕਰ ਕੇ ਉਨ੍ਹਾਂ ਦੇ ਟਰੱਕਾਂ ਨੂੰ ਅੱਗ ਲਗਾ ਦਿੱਤੀ।
ਦਿੱਲੀ ਵਿਚ ਸਿੱਖ ਕਤਲੇਆਮ ੩੧ ਅਕਤੂਬਰ ੧੯੮੪ ਨੂੰ ਦੁਪਹਿਰ ਤੋਂ ਬਾਅਦ ਹੀ ਸ਼ੁਰੂ ਹੋ ਗਿਆ ਸੀ ਜਦੋਂ ਕਿ ਦਿੱਲੀ ਵਿਚ ਬਹੁਤੇ ਸਿੱਖ ਕਾਂਗਰਸ ਆਈ ਦੇ ਹਮਾਇਤੀ ਸਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਸਵੇਰ ਤੋਂ ਹੀ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ ਹੋਏ ਸਨ। ਇਥੋਂ ਤਕ ਕਿ ਹਸਪਤਾਲ ਵਿਚ ਖੜ੍ਹੀ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀਕਾਰ 'ਤੇ ਵੀ ਪਥਰਾਓ ਕੀਤਾ ਗਿਆ। ਸਿੱਖਾਂ ਨੂੰ ਬੱਸਾਂ 'ਚੋਂ ਉਤਾਰ ਕੇ ਕੁੱਟਿਆ ਗਿਆ,ਮਾਰਿਆ ਗਿਆ। ਸ਼ਾਮ ਦੇ ੪ ਵਜੇ ਤਕ ਕੁਝ ਦੁਕਾਨਾਂ ਨੂੰ ਲੁੱਟ ਲਿਆ ਸੀ ਅਤੇ ਕਈਆਂਨੂੰ ਅੱਗ ਲਗਾ ਦਿੱਤੀ ਗਈ ਸੀ। ਸ਼ਾਮ ਨੂੰ ੪ ਵਜੇ ਦੇ ਲੱਗਭਗ ਆਈ. ਐੱਨ. ਮਾਰਕੀਟ ਦੇ ਬਾਹਰ ਇਕ ਸਿੱਖ ਨੌਜਵਾਨ ਦੀ ਪਗੜੀ ੩੦-੩੫ ਲੋਕਾਂ ਨੇ ਉਤਾਰ ਕੇ ਪਾੜ ਦਿੱਤੀ ਅਤੇ ਉਨ੍ਹਾਂ ਨੇ ਸਿੱਖਾਂ ਦੀ ਮਾਰ-ਧਾੜ ਸ਼ੁਰੂ ਕਰ ਦਿੱਤੀ ਸੀ। ਇਹ ਦੰਗਾਕਾਰੀਆਂ ਦਾਚੰਗਾ ਟੋਲਾ ਬਣ ਗਿਆ ਸੀ ਜੋ ਸਫ਼ਦਰਗੰਜ਼ ਹਵਾਈ ਅੱਡੇ ਵੱਲ ਨੂੰ ਹੋ ਤੁਰਿਆ ਸੀ।ਫਲਾਈ ਓਵਰ ਦੇ ਨੇੜੇ ਉਨ੍ਹਾਂ ਨੇ ਇਕ ਸਿੱਖ ਨੂੰ ਕਾਰ ਵਿਚ ਜਾਂਦੇ ਦੇਖਿਆ ਤਾਂ ਉਨ੍ਹਾਂਨੇ ਕਾਰ ਨੂੰ ਰੋਕ ਲਿਆ ਅਤੇ ਉਸ ਸਿੱਖ ਨੂੰ ਧੂਹ ਕੇ ਵਿੱਚੋਂ ਖਿੱਚ ਲਿਆ ਅਤੇ ਉਸ ਦੀ ਸਾਰੀ ਕਾਰ ਭੰਨ ਦਿੱਤੀ, ਉਸ ਦੀ ਖਿੱਚ-ਧੂਹ ਕੀਤੀ, ਉਸ ਨੂੰ ਗਾਲ੍ਹਾਂ ਕੱਢੀਆਂ। ਪਰੰਤੂ ਉਹ ਸਿੱਖ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਨਿਕਲ ਗਿਆ ਅਤੇ ਦੰਗਾਕਾਰੀਆਂ ਦਾਕਾਫਲਾ ਚੀਖ-ਚਿੰਘਾੜਾਂ ਪਾਉਂਦਾ ਅੱਗੇ ਵੱਲ ਨੂੰ ਚਲੇ ਗਿਆ। ਰਸਤੇ ਵਿਚ ਇਕ ਡਾਕਗੱਡੀ ਮਿਲੀ ਜਿਸ ਨੂੰ ਇਕ ਸਿੱਖ ਡਰਾਈਵਰ ਚਲਾ ਰਿਹਾ ਸੀ। ਉਸ ਨੂੰ ਸਫ਼ਦਰਗੰਜ਼ ਦੇ ਨੇੜੇ ਅੱਗ ਲਗਾ ਦਿੱਤੀ ਗਈ। ਗੁਰਦੁਆਰਾ ਸਿੰਘ ਸਭਾ ਲਕਸ਼ਮੀ ਬਾਈ ਨਗਰ ਅਤੇ ਗੁਰਦੁਆਰਾ ਕਦਵਈ ਨਗਰ ਅੱਗ ਨਾਲ ਬੁਰੀ ਤਰ੍ਹਾਂ ਜਲ ਰਹੇ ਸਨ। ਇਸੇ ਇਲਾਕੇਦੀਆਂ ਦੋ ਪ੍ਰਾਈਵੇਟ ਬੱਸਾਂ ਅਤੇ ਦੁਕਾਨਾਂ ਨੂੰ ਲੁੱਟ ਕੇ ਅੱਗ ਲਗਾ ਦਿੱਤੀ ਗਈ। ਪੁਲਿਸਖੜ੍ਹੀ ਤਮਾਸ਼ਾ ਦੇਖ ਰਹੀ ਸੀ। ਸਿੱਖਾਂ ਦੀਆਂ ਦੁਕਾਨਾਂ ਨੂੰ ਲੁੱਟਿਆ ਜਾ ਰਿਹਾ ਸੀ। ਲੱਕੜੀ ਦੀਆਂ ਦੁਕਾਨਾਂ ਅਤੇ ਟਰੱਕਾਂ ਨੂੰ ਅੱਗ ਲਗਾਈ ਜਾ ਰਹੀ ਸੀ। ਸ਼ਾਮ ਤਕ ਸ਼ੰਕਰ ਮਾਰਕੀਟ, ਪੰਚ ਕੂਆਂ ਰੋਡ, ਕਰੋਲ ਬਾਗ, ਸਰੋਜਨੀ ਨਗਰ ਅਤੇ ਹੋਰ ਬਹੁਤ ਸਾਰੇ ਇਲਾਕਿਆਂ ਵਿਚ ਇਮਾਰਤਾਂ ਬੁਰੀ ਤਰ੍ਹਾਂ ਸੜ ਰਹੀਆਂ ਸਨ ਅਤੇ ਲੁੱਟੀਆਂ ਜਾ ਚੁਕੀਆਂ ਸਨ।
੩੧ ਅਕਤੂਬਰ ਨੂੰ ੫ ਵਜੇ ਦੇ ਲੱਗਭਗ ਰਾਜੀਵ ਗਾਂਧੀ ਹਸਪਤਾਲ ਵਿਚ ਆਪਣੀ ਮਾਤਾ ਦੀ ਲਾਸ਼ ਕੋਲ ਆਇਆ ਤਾਂ ਉਸ ਨੇ ਗੁੱਸੇ ਵਿਚ ਮੁੱਠੀਆਂ ਬੰਦ ਕੀਤੀਆਂ ਹੋਈਆਂ ਸਨ। ਐੱਚ. ਕੇ. ਐੱਲ. ਭਗਤ ਵੀ ਉਸ ਦੇ ਨਾਲ ਸੀ। ਇਕ ਭਾਰੀ ਇਕੱਠ "ਇੰਦਰਾ ਗਾਂਧੀ ਅਮਰ ਰਹੇ" ਦੇ ਨਾਅਰੇ ਲਾ ਰਿਹਾ ਸੀ ਅਤੇ ਉੱਚੀ- ਉੱਚੀ ਕਹਿ ਰਿਹਾ ਸੀ "ਖੂਨ ਕਾ ਬਦਲਾ ਖੂਨ ਸੇ ਲੇਂਗੇ"। 'ਰੀਪੋਰਟ ਆਫ ਨੇਸ਼ਨ ਟਰੁਥ ਅਬਾਉਟ ਦਿੱਲੀ ਵੀਓਲੈਂਸ 'ਅਨੁਸਾਰ 'ਭਗਤ' ਬਾਹਰ ਆਇਆ ਅਤੇ ਉਸ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ "ਤੁਸੀਂ ਇਸ ਜਗ੍ਹਾ 'ਤੇ ਹੀ ਫੋਕੇ ਨਾਅਰੇ ਲਾ ਕੇ ਪ੍ਰਾਰਥਨਾ ਕਰਦੇ ਰਹੋਗੇ?"
ਬਸ ਫੇਰ ਕੀ ਸੀ, ਸੈਂਕੜੇ ਗੁਰਦੁਆਰੇ ਅੱਗ ਦੀ ਭੇਟਾ ਚਾੜ੍ਹ ਦਿੱਤੇ ਗਏ। ਗੁਰਦੁਆਰਾ ਰਕਾਬ ਗੰਜ ਅਤੇ ਚਾਂਦਨੀ ਚੌਂਕ 'ਤੇ ਵੀ ਹਮਲਾ ਕੀਤਾ ਗਿਆ। ਕੁਝ ਸਿੱਖਾਂ ਨਾਲ ਰੇਲਵੇ ਸਟੇਸ਼ਨ 'ਤੇ ਧੂਹ-ਘੜੀਸ ਕੀਤੀ ਗਈ ਅਤੇ ਉਨ੍ਹਾਂ 'ਤੇ ਪਥਰਾਉ ਕੀਤਾ ਗਿਆ।
ਮਾਰ-ਧਾੜ ਕਰਨ ਲਈ ਬਾਹਰਲੇ ਇਲਾਕਿਆਂ ਤੋਂ ਭਾੜੇ ਦੇ ਦੰਗਾਕਾਰੀਆਂ ਨੂੰਲਿਆਂਦਾ ਗਿਆ ਸੀ ਜਿਨ੍ਹਾਂ ਨੂੰ ਲੋਕਾਂ ਨੂੰ ਕਤਲ ਕਰਨ ਦਾ ੧੦੦੦-੧੦੦੦/ਰੁਪਇਆ ਅਤੇ ਸ਼ਰਾਬ ਦਿੱਤੀ ਗਈ। ਸਿਟੀਜ਼ਨ ਕਮਿਸ਼ਨ ਦੇ ਐੱਸ. ਐੱਮ. ਸੀਕਰੀ (ਜੋ ਭਾਰਤ ਦੇ ਰਿਟਾ: ਜੱਜ ਹਨ) ਨੇ ਆਪਣੀ ਰਿਪੋਰਟ ਵਿਚ ਦੱਸਿਆ ਸੀ ਕਿ ੪ਨਵੰਬਰ ਤਕ ਦਿੱਲੀ ਵਿਚ ਦੇਸ਼ ਦੇ ਕਾਨੂੰਨ ਦੀ ਉਲੰਘਣਾ ਕਰਦਿਆਂ ਹੋਇਆਂ ਕਿਸ ਤਰ੍ਹਾਂਤੋੜ-ਫੋੜ ਕੀਤੀ ਗਈ। ਇਸ ਵਿਚ ਉਨ੍ਹਾਂ ਨੇ ਬਹੁਗਿਣਤੀ ਵੱਲੋਂ ਪੀੜਤਾਂ ਨਾਲ ਕਾਨੂੰਨ ਦੀ ਉਲੰਘਣਾ, ਤੋੜ-ਫੋੜ, ਕਤਲ ਅਤੇ ਬਲਾਤਕਾਰਾਂ ਦੀ ਗੱਲ ਕੀਤੀ ਸੀ। ਉਨ੍ਹਾਂ ਨੇ ਰਾਹਤ ਕਾਰਜਾਂ ਵਿਚ ਲੱਗੇ ਹੋਏ ਲੋਕਾਂ ਨਾਲ ਵੀ ਗੱਲ ਕੀਤੀ ਸੀ ਅਤੇ ਉਨ੍ਹਾਂ ਨੇ ਆਪਣੇ ਤਜ਼ਰਬੇ ਦੇ ਅਨੁਸਾਰ ਤੁਰੰਤ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਭੇਜੀ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਇਹੋ ਜਿਹੇ ਵਿਅਕਤੀਆਂ ਜਿਹੜੇ ਕਤਲੋਗਾਰਤ ਕਰ ਰਹੇ ਸਨ, ਨੂੰ ਕਿਸੇ ਵੀ ਕੀਮਤ 'ਤੇ ਮੁਆਫ਼ ਨਹੀਂ ਕੀਤਾ ਜਾਣਾ ਚਾਹੀਦਾ। ਇਨ੍ਹਾਂ ਵਿੱਚੋਂ ਪੁਲਿਸਨੇ ਕੁਝ ਕੁ ਨੂੰ ਫੜ ਲਿਆ ਸੀ ਪਰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਜੋ ਇਲਾਕੇ ਵਿਚ ਜਾ ਕੇ ਫਿਰ ਤੋਂ ਦਹਿਸ਼ਤ ਫੈਲਾਉਣ ਲੱਗ ਪਏ। ਸ੍ਰੀ ਸੀਕਰੀਨੇ ਆਪਣੀ ਰਿਪੋਰਟ ਦੀਆਂ ਕਾਪੀਆਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਭੇਜੀਆਂ ਸਨ ਪਰ ਅੱਜ ਤਕ ਇਸ 'ਤੇ ਕੋਈ ਕਾਰਵਾਈ ਨਹੀਂ ਹੋ ਸਕੀ ਅਤੇ ਨਾ ਹੀ ਕਿਸੇਦੰਗਾਕਾਰੀ ਨੂੰ ਸਜ਼ਾ ਹੋਈ ਹੈ। ਕਮਿਸ਼ਨ ਜ਼ਰੂਰ ਬਣਦੇ ਰਹੇ ਤੇ ਰਿਪੋਰਟਾਂ ਬਣਦੀਆਂ ਗਈਆਂ। ਇਨ੍ਹਾਂ ਨਾਲ ਸਿਰਫ਼ ਦਫ਼ਤਰਾਂ ਦੀਆਂ ਫਾਈਲਾਂ ਹੀ ਮੋਟੀਆਂ ਹੋਈਆਂ ਹਨ, ਹੋਰ ਠੋਸ ਨਤੀਜਾ ਕੁਝ ਨਹੀਂ ਨਿਕਲਿਆ।
ਸਿੱਖ ਕਤਲੇਆਮ ਦੀ ਜਾਂਚ ਕਰ ਰਹੇ ਨਾਨਾਵਤੀ ਕਮਿਸ਼ਨ ਅੱਗੇ ਸੰਸਾਰ ਪ੍ਰਸਿੱਧ ਜਰਨਲਿਸਟ ਸ. ਖੁਸ਼ਵੰਤ ਸਿੰਘ ਨੇ ਵੀ ਆਪਣੇ ਬਿਆਨ ਦਰਜ ਕਰਵਾਏ ਸਨ ਜਿਨ੍ਹਾਂਅਨੁਸਾਰ ੩੧ ਅਕਤੂਬਰ ਅਤੇ ੧ ਨਵੰਬਰ ਨੂੰ ਹੋਏ ਸਿੱਖ ਕਤਲੇਆਮ ਨਾਲ ਜਿਹੜੀਆਂ ਉਨ੍ਹਾਂ ਦੀਆਂ ਭਾਵਨਾਵਾਂ ਦਰਦਨਾਕ ਰੂਪ ਵਿਚ ਜ਼ਖਮੀ ਹੋਈਆਂ ਹਨ, ਉਨ੍ਹਾਂ ਦੇ ਦਾਗ ਉਹ ਆਪਣੀ ਸਾਰੀ ਉਮਰ ਮਹਿਸੂਸ ਕਰਦੇ ਰਹਿਣਗੇ। ਉਨ੍ਹਾਂ ਅਨੁਸਾਰ ਉਨ੍ਹਾਂ ਨੇਆਪਣੀ ਅੱਖੀਂ ਦੇਖਿਆ ਕਿ ੩੧ ਅਕਤੂਬਰ ੧੯੮੪ ਦੀ ਦੁਪਹਿਰ ਨੂੰ ਕਨਾਟ ਸਰਕਲ ਵਿੱਚੋਂ ਕਾਲੇ ਧੂੰਏਂ ਦਾ ਇਕ ਸੰਘਣਾ ਬੱਦਲ ਉਭਰ ਰਿਹਾ ਸੀ। ਉਸ ਇਲਾਕੇ ਵਿਚ ਸਿੱਖਾਂਦੀਆਂ ਜਾਇਦਾਦਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਸ਼ਾਮ ਨੂੰ ਉਨ੍ਹਾਂ ਦੇਖਿਆ ਕਿ ਅੰਬੈਸਡਰ ਹੋਟਲ ਦੇ ਬਾਹਰ ਸਿੱਖਾਂ ਦੀਆਂ ਟੈਕਸੀਆਂ ਨੂੰ ਗੁੰਡਿਆਂ ਨੇ ਤੋੜ-ਭੰਨ ਦਿੱਤਾ ਸੀ। ਖਾਨ ਮਾਰਕੀਟ ਵਿਚ ਸਥਿਤ ਸਿੱਖਾਂ ਦੀਆਂ ਦੁਕਾਨਾਂ ਲੁੱਟੀਆਂ ਗਈਆਂ ਸਨ। ਉਨ੍ਹਾਂ ਨੇ ਉਥੇ ਸਾਹਮਣੇ ਸੜਕ ਉੱਪਰ ਇਕ ਅਫ਼ਸਰ ਅਧੀਨ ਦੋ ਕਤਾਰਾਂ ਵਿਚ ਪੁਲਿਸਕਰਮਚਾਰੀਆਂ ਨੂੰ ਵੀ ਖੜ੍ਹੇ ਦੇਖਿਆ ਸੀ ਜੋ ਕਿ ਹਥਿਆਰਬੰਦ ਸਨ ਪਰ ਉਹ ਖਾਮੋਸ਼ਖੜ੍ਹੇ ਤਮਾਸ਼ਬੀਨ ਦੀ ਤਰ੍ਹਾਂ ਲੁੱਟ-ਮਾਰ ਦੇਖ ਰਹੇ ਸਨ। ਅੱਧੀ ਰਾਤ ਨੂੰ 'ਖੂਨ ਕਾ ਬਦਲਾ ਖੂਨ ਸੇ ਲੇਂਗੇ' ਦੇ ਨਾਅਰੇ ਗੂੰਜਣ ਲੱਗ ਪਏ ਤਾਂ ਉਨ੍ਹਾਂ ਨੇ ਆਪਣੇ ਬਗ਼ੀਚੇ ਦੀ ਚਾਰਦੀਵਾਰੀ ਰਾਹੀਂ ਦੇਖਿਆ ਕਿ ਇਕ ਟਰੱਕ ਵਿੱਚੋਂ ਲਾਠੀਆਂ ਅਤੇ ਮਿੱਟੀ ਦੇ ਤੇਲ ਦੀਆਂ ਪੀਪੀਆਂ ਉਤਾਰੀਆਂ ਜਾ ਰਹੀਆਂ ਸਨ। ਉਸ ਟਰੱਕ ਵਿਚ ਬਹੁਤ ਸਾਰੇ ਆਦਮੀ ਵੀ ਸਨ। ਇਨ੍ਹਾਂ ਲੋਕਾਂ ਨੇ ਸੁਜਾਨ ਸਿੰਘ ਪਾਰਕ ਦੇ ਗੁਰਦੁਆਰੇ ਉੱਤੇ ਹਮਲਾ ਕਰ ਦਿੱਤਾ।ਇਕ ਸਿੱਖ ਮਕੈਨਿਕ ਦੀ ਦੁਕਾਨ ਵਿਚ ਮੁਰੰਮਤ ਲਈ ਆਈਆਂ ਕਾਰਾਂ ਨੂੰ ਵੀ ਅੱਗ ਲਗਾ ਦਿੱਤੀ।
ਇਹ ਨਵੰਬਰ ੧੯੮੪ ਵਿਚ ਦਿੱਲੀ ਵਿਚ ਜੋ ਕੁਝ ਹੋਇਆ ਉਹ ਅਚਾਨਕ ਨਹੀਂ ਸੀ ਬਲਕਿ ਸੋਚ-ਸਮਝ ਕੇ ਕੀਤਾ ਗਿਆ ਸੀ। ਇਹ ਹਿੰਦੂ-ਸਿੱਖ ਫਿਰਕੂ ਦੰਗੇ ਨਹੀਂ ਸਨ, ਬਲਕਿ ਬਹੁਤ ਇਲਾਕਿਆਂ ਵਿਚ ਤਾਂ ਹਿੰਦੂ ਭਰਾਵਾਂ ਨੇ ਤਾਂ ਸਗੋਂ ਆਪਣੇ ਗੁਆਂਢੀਆਂ ਦੇ ਬਚਾਅ ਲਈ ਜਤਨ ਵੀ ਕੀਤੇ। ਇਸੇ ਤਰ੍ਹਾਂ ਪੰਜਾਬ ਵਿਚ ਵੀ ਸਿੱਖਾਂ ਨੇ ਬਦਲੇ ਦੀ ਭਾਵਨਾ ਨਾਲ ਕੁਝ ਨਹੀਂ ਕੀਤਾ। ਇਸ ਲਈ ਸ਼ੱਕ ਦੀ ਉਂਗਲੀ ਸਿੱਧੀ ਇੱਕੋ ਪਾਰਟੀ ਵੱਲ ਉੱਠਦੀ ਹੈ ਜਿਸ ਨੇ ਸੰਕੇਤ ਦਿੱਤਾ ਸੀ ਕਿ 'ਸਿੱਖਾਂ ਨੂੰ ਸਬਕ ਸਿਖਾਦਿਓ' ਅਤੇ ਪੁਲਿਸ ਨੂੰ ਇਹ ਹੁਕਮ ਦਿੱਤਾ ਸੀ ਕਿ ਜਦ ਉਹ ਸਿੱਖਾਂ ਨੂੰ ਸਬਕ ਸਿਖਾ ਰਹੇ ਹੋਣ, ਉਦੋਂ ਕਿਸੇ ਤਰ੍ਹਾਂ ਦੀ ਦਖ਼ਲ-ਅੰਦਾਜ਼ੀ ਨਾ ਕੀਤੀ ਜਾਵੇ।
ਇਨ੍ਹਾਂ ਚਾਰ ਦਿਨਾਂ ਦੌਰਾਨ ਹੋਈਆਂ ਘਟਨਾਵਾਂ ਦੀ ਜਾਂਚ ਲਈ ਹੁਣ ਤਕ ਬਹੁਤ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਕਮਿਸ਼ਨ ਬਣਾਏ ਜਾ ਚੁੱਕੇ ਹਨ। ਇਸ ਵਿਸ਼ੇ ਉੱਤੇ ਕਿਤਾਬਾਂ ਵੀ ਲਿਖੀਆਂ ਜਾ ਚੁੱਕੀਆਂ ਹਨ। ਗੈਰ-ਸਰਕਾਰੀ ਕਮਿਸ਼ਨਾਂ ਵਿਚ ਸਾਡੇਦੇਸ਼ ਦੇ ਕਈ ਉੱਚ ਕੋਟੀ ਦੇ ਕਾਨੂੰਨਦਾਨ ਵੀ ਸ਼ਾਮਲ ਰਹੇ ਹਨ ਜਿਨ੍ਹਾਂ ਵਿਚ ਜਸਟਿਸ ਤਾਰਕੁੰਡੇ, ਡਾ. ਕੁਠਾਰੀ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਐੱਸ. ਐਮ. ਸੀਕਰੀ ਵਰਗਿਆਂ ਦੇ ਨਾਂ ਵਿਸ਼ੇਸ਼ ਹਨ। ਇਨ੍ਹਾਂ ਕਾਨੂੰਨਦਾਨਾਂ ਨੇ ਆਪਣੀਆਂ ਰਿਪੋਰਟਾਂ ਵਿਚ ਜਿਥੇ ਸਿੱਖ ਕਤਲੇਆਮ ਦੀ ਡੱਟ ਕੇ ਆਲੋਚਨਾ ਕੀਤੀ ਹੈ, ਉਥੇ ਉਨ੍ਹਾਂ ਨੇ ਬਹੁਤ ਸਾਰੇ ਤਤਕਾਲੀ ਕਾਂਗਰਸ ਸੰਸਦ ਮੈਂਬਰਾਂ ਉੱਤੇ ਵੀ ਕਾਤਲਾਂ ਨੂੰ ਭੜਕਾਉਣ ਦੇ ਦੋਸ਼ ਲਗਾਏਹਨ। ਇਨ੍ਹਾਂ ਕਾਨੂੰਨਦਾਨਾਂ ਨੇ ਆਖਿਆ ਕਿ ਕਈ ਸੰਸਦ ਮੈਂਬਰਾਂ ਨੇ ਇਕ ਨਿਰਦੋਸ਼ ਅਤੇ ਬਹੁਤ ਘੱਟ ਗਿਣਤੀ ਵਾਲੀ ਕੌਮ ਖਿਲਾਫ਼ ਹਿੰਸਾ ਭੜਕਾਈ ਸੀ, ਜੋ ਕਦੇ ਵੀ ਹਿੰਦੂ ਭਾਈਚਾਰੇ ਨਾਲ ਆਪਣੇ ਸੰਬੰਧਾਂ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਨਹੀਂ ਸੀ ਕਰਦੇ।ਸਰਕਾਰੀ ਕਮਿਸ਼ਨਾਂ ਨੇ ਕਾਂਗਰਸ ਪਾਰਟੀ ਨੂੰ ਅਤੇ ਸਰਕਾਰ ਨੂੰ ਦਿੱਲੀ ਵਿਚ ਲੱਗਭਗ ੩੫੦੦ ਤੋਂ ਵੱਧ ਅਤੇ ਉੱਤਰੀ ਭਾਰਤ ਦੇ ਹੋਰ ਸ਼ਹਿਰਾਂ ਵਿਚ ੧੦,੦੦੦ ਨਿਰਦੋਸ਼ ਸਿੱਖਾਂ ਦੇ ਕਤਲੇਆਮ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ। ਇਹ ਵਿਸ਼ਾਲ ਪੈਮਾਨੇ 'ਤੇ ਕੀਤਾਗਿਆ ਇਕ ਵੱਡਾ ਅਪਰਾਧ ਸੀ ਜਿਸ ਲਈ ਸੈਂਕੜੇ ਅਪਰਾਧੀਆਂ ਨੂੰ ਫਾਂਸੀ ਉੱਪਰ ਚਾੜ੍ਹ ਦੇਣਾ ਚਾਹੀਦਾ ਸੀ।
ਹੈਰਾਨੀ ਦੀ ਗੱਲ ਇਹ ਹੈ ਕਿ ਹਾਲੇ ਤਕ ਇਕ ਵੀ ਵਿਅਕਤੀ ਨੂੰ ਸਜ਼ਾ ਨਹੀਂਦਿੱਤੀ ਗਈ ਜਦੋਂ ਕਿ ਇੰਦਰਾ ਗਾਂਧੀ ਨੂੰ ਕਤਲ ਕਰਨ ਵਾਲੇ ਸ. ਬੇਅੰਤ ਸਿੰਘ ਅਤੇ ਸ. ਸਤਵੰਤ ਸਿੰਘ ਨਾਲ ਭਾਈ ਕੇਹਰ ਸਿੰਘ ਨੂੰ ਵੀ ਸਜ਼ਾ ਸੁਣਾ ਕੇ ਫਾਂਸੀ 'ਤੇ ਲਟਕਾਦਿੱਤਾ ਗਿਆ। ਫੇਰ ਇੱਕੋ ਦੇਸ਼ ਵਿਚ ਦੋ ਕਾਨੂੰਨ ਕਿਉਂ? ਕਿਉਂ ਨਹੀਂ ਲਟਕਾਇਆਜਾ ਰਿਹਾ ਫਾਂਸੀ 'ਤੇ ਸਿੱਖਾਂ ਦੇ ਕਾਤਲਾਂ ਨੂੰ?
੨੫ ਸਾਲ ਬੀਤ ਜਾਣ ਤੋਂ ਬਾਅਦ ਵੀ ਦੋਸ਼ੀ ਆਜ਼ਾਦੀ ਨਾਲ ਘੁੰਮ ਰਹੇ ਹਨ ਅਤੇ ਪੀੜਤ ਪਰਵਾਰ ਇਨਸਾਫ ਲਈ ਕਚਿਹਰੀਆਂ ਵਿਚ ਧੱਕੇ ਖਾ ਰਹੇ ਹਨ:
ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ,
ਫੈਸਲੇ ਸੁਣਦਿਆਂ ਸੁਣਦਿਆਂ ਸੁੱਕ ਗਏ,
ਆਖੋ ਇਨ੍ਹਾਂ ਨੂੰ ਉਜੜੇ ਘਰੀਂ ਜਾਣ ਹੁਣ,
ਇਹ ਕਦੋਂ ਤੀਕ ਇਥੇ ਖੜ੍ਹੇ ਰਹਿਣਗੇ....। (ਸੁਰਜੀਤ ਪਾਤਰ)
Views and opinion expressed in guest editorials/columns are of the author and do not necessarily reflect the view or opinion of Panthic.org or Khalsa Press.
sikha da te hakumat da sadaa to itt kutte da vair reha hai , ese tra hun de haalat koi itihaas to vakhrae nahi ,par dukh hai ajoke haalat vich singh apne farj , apni taakat , apni anakh, apni ajaadi nu bhul ke baithe han.......eh jyada vadda khatra jaapda hai......julm handauna vadaa itihaas nahi julam nu takkar de ke fateh haasal karna khalsa itihaas reha hai ........badkismti naaal aj apni eh rawaet bhuli ja rahe haa...........
SRI AKAL JI SAHAAYE
They will not get punished by Indian government because Indian government is (itself) a butcher.